ਜਥੇਦਾਰ ਰਾਜਲਾ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
ਸਮਾਣਾ : ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਦੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੇਰੇ ਤੋਂ ਪੈਸੇ ਲੈ ਕੇ ਅਕਾਲੀ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਖਿਲਾਫ਼ ਬੋਲਦਾ ਸੀ ਅਤੇ ਮੌਜੂ
ਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ 1957 ਵਿੱਚ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ। ਕਿਹਾ ਕਿ ਸ. ਬਾਦਲ ਨੇ ਤਾਂ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਦੀ ਇੱਕ ਨਿੱਜੀ ਕੰਪਨੀ ਬਣਾ ਲਿਆ ਹੈ, ਜੋ ਪੰਜਾਬ ਵਿੱਚ ਲੋਕਾਂ ’ਤੇ ਰਾਜ ਨਹੀਂ ਸੇਵਾ ਦੇ ਨਾਮ ’ਤੇ 307 ਦੀਆਂ ਕਾਰਵਾਈਆਂ ਕਰਵਾ ਕੇ ਗੁੰਡਾ ਰਾਜ ਕਰ ਰਿਹਾ ਹੈ। ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੂੰ ਪੂਰੀ ਤਰ•ਾਂ ਫੇਲ• ਦੱਸਦਿਆਂ ਕਿਹਾ ਕਿ ਇਹ ਸਰਕਾਰ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨਾ ਦੇ ਕੇ ਬੇਰੁਜ਼ਗਾਰੀ ਵਿੱਚ ਰਿਕਾਰਡ ਵਾਧਾ ਕਰ ਰਹੀ ਹੈ।
ਇਸ ਰੈਲੀ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਥੇਦਾਰ ਜਗਤਾਰ ਸਿੰਘ ਰਾਜਲਾ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ, ਜਿਨ•ਾਂ ਦਾ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪਰਨੀਤ ਕੌਰ ਅਤੇ ਹੋਰ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੁਰਾਣੇ ਟਕਸਾਲੀ ਅਕਾਲੀ ਆਗੂ ਬਾਦਲ ਦੀਆਂ ਪਰਿਵਾਰਵਾਦ ਵਾਲੀਆਂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਲਦੀ ਹੀ ਅਕਾਲੀ ਦਲ ਦੇ ਹੋਰ ਆਗੂ ਵੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਉਨ•ਾਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਰਾਜ ਤੋਂ ਜੇਕਰ ਛੁਟਕਾਰਾ ਪਾਉਣਾ ਹੈ ਤਾਂ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿਤਾਓ ਤਾਂ ਕਿ ਕੇਂਦਰ ਵਿੱਚ ਫੇਰ ਦੁਬਾਰਾ ਕਾਂਗਰਸੀ ਸਰਕਾਰ ਬਣਾ ਕੇ ਲੋਕ ਪੱਖੀ ਕੰਮ ਹੋ ਸਕਣ। ਦਾਅਵਾ ਕੀਤਾ ਕਿ ਜੇਕਰ ਕਾਂਗਰਸ ਪੰਜਾਬ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਦੀ ਹੈ ਤਾਂ ਅਕਾਲੀ-ਭਾਜਪਾ ਸਰਕਾਰ 15 ਦਿਨਾਂ ਦੇ ਅੰਦਰ-ਅੰਦਰ ਟੁੱਟ ਜਾਵੇਗੀ। ਅਮਰਿੰਦਰ ਸਿੰਘ ਨੇ ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ਼ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ।
ਸਮਾਣਾ : ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਦੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੇਰੇ ਤੋਂ ਪੈਸੇ ਲੈ ਕੇ ਅਕਾਲੀ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਖਿਲਾਫ਼ ਬੋਲਦਾ ਸੀ ਅਤੇ ਮੌਜੂ

ਇਸ ਰੈਲੀ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਥੇਦਾਰ ਜਗਤਾਰ ਸਿੰਘ ਰਾਜਲਾ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ, ਜਿਨ•ਾਂ ਦਾ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪਰਨੀਤ ਕੌਰ ਅਤੇ ਹੋਰ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੁਰਾਣੇ ਟਕਸਾਲੀ ਅਕਾਲੀ ਆਗੂ ਬਾਦਲ ਦੀਆਂ ਪਰਿਵਾਰਵਾਦ ਵਾਲੀਆਂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਲਦੀ ਹੀ ਅਕਾਲੀ ਦਲ ਦੇ ਹੋਰ ਆਗੂ ਵੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਉਨ•ਾਂ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਰਾਜ ਤੋਂ ਜੇਕਰ ਛੁਟਕਾਰਾ ਪਾਉਣਾ ਹੈ ਤਾਂ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿਤਾਓ ਤਾਂ ਕਿ ਕੇਂਦਰ ਵਿੱਚ ਫੇਰ ਦੁਬਾਰਾ ਕਾਂਗਰਸੀ ਸਰਕਾਰ ਬਣਾ ਕੇ ਲੋਕ ਪੱਖੀ ਕੰਮ ਹੋ ਸਕਣ। ਦਾਅਵਾ ਕੀਤਾ ਕਿ ਜੇਕਰ ਕਾਂਗਰਸ ਪੰਜਾਬ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਦੀ ਹੈ ਤਾਂ ਅਕਾਲੀ-ਭਾਜਪਾ ਸਰਕਾਰ 15 ਦਿਨਾਂ ਦੇ ਅੰਦਰ-ਅੰਦਰ ਟੁੱਟ ਜਾਵੇਗੀ। ਅਮਰਿੰਦਰ ਸਿੰਘ ਨੇ ਇਸ ਮੌਕੇ ਕੈਪਟਨ ਕੰਵਲਜੀਤ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ਼ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ।
No comments:
Post a Comment