ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Friday, April 3, 2009

ਕੈਪਟਨ ਕੰਵਲਜੀਤ ਸਿੰਘ ਦੇ ਵਾਰਿਸ ਜਸਜੀਤ ਸਿੰਘ ਬੰਨੀ ਨੇ ਅਕਾਲੀ ਦਲ ਛੱਡਿਆ

ਪਟਿਆਲਾ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜਣ ਦਾ ਐਲਾਨ
ਚੰਡੀਗੜ/ਗੌਤਮ ਰਿਸ਼ੀ

ਇਕ ਅਹਿਮ ਸਿਆਸੀ ਘਟਨਾਕ੍ਰਮ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਸ਼ਰਧਾਜਲੀ ਸਮਾਗਮ ਤੋਂ ਦੋ ਦਿਨ ਪਹਿਲਾਂ ਉਨਾਂ ਦੇ ਪੁੱਤਰ ਜਸਜੀਤ ਸਿੰਘ ਬੰਨੀ ਨੇ ਅਕਾਲੀ ਦਲ ਬਾਦਲ ਨੂੰ ਛੱਡਣ ਦਾ ਐਲਾਨ ਕਰ ਦਿੱਤਾ। ਸ. ਬੰਨੀ ਨੇ ਚੰਡੀਗੜ ਪ੍ਰੈਸ ਕਲੱਬ ਵਿਚ ਬੜੀ ਕਾਹਲੀ ਨਾਲ ਸੱਦੀ ਕਾਨਫਰੰਸ ਦੌਰਾਨ ਪਹਿਲਾਂ ਤੋਂ ਹੀ ਲਿਖ ਕੇ ਲਿਆਂਦੇ ਇਕ ਨੋਟ ਨੂੰ ਪੜਦਿਆਂ ਐਲਾਨ ਕੀਤਾ ਕਿ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਣਗੇ। ਸ. ਬੰਨੀ ਜਿਹੜੇ ਪ੍ਰੇਸ਼ਾਨੀ ਵਿਚ ਨਜ਼ਰ ਆ ਰਹੇ ਸਨ ਸ. ਬੰਨੀ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਸਤਿਕਾਰ ਕਰਦੇ ਹਨ। ਜਸਜੀਤ ਸਿੰਘ ਨੇ ਕਿਹਾ ਕਿ ਉਹ ਪਟਿਆਲਾ ਤੋਂ ਚੋਣ ਲੜਣਾ ਚਾਹੁੰਦੇ ਸਨ ਪਰ ਅਕਾਲੀ ਦਲ ਦੇ ਪ੍ਰਧਾਨ ਨੇ ਕਹਿ ਦਿੱਤਾ ਹੈ ਕਿ ਕਿਸੇ ਵੀ ਸੀਟ ਨੂੰ ਬਦਲਿਆ ਨਹੀਂ ਜਾਵੇਗਾ। ਇਸ ਕਰਕੇ ਉਹ ਹੁਣ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਕੁੱਦਣਗੇ। ਬੰਨੀ ਪੱਤਰਕਾਰਾਂ ਨੂੰ ਬਹੁਤੇ ਸਵਾਲ ਨਾ ਪੁੱਛਣ ਦੀ ਗੱਲ ਕਹਿ ਰਹੇ ਸਨ। ਇਸ ਦੌਰਾਨ ਉਹਨਾ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਸਿੰਘ ਬਾਦਲ ਦੇ ਵਿਰੋਧ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ।

No comments:

Post a Comment