ਅਸੰਬਲੀ ਹਲਕਾ ਬਨੂੜ ਤੋਂ ਮਾਤਾ ਸਰਬਜੀਤ ਕੌਰ ਵੀ ਆਜ਼ਾਦ ਚੋਣ ਲੜਣਗੇ
ਛੱਤ (ਜ਼ੀਰਕਪੁਰ)/ਗੌਤਮ ਰਿਸ਼ੀ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਨੂੰ ਅੱਜ ਉਨਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਨੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਦੀ ਹਜ਼ੂਰੀ ਵਿਚ ਸ਼ਰਧਾਂਜਲੀਆਂ ਭੇਟ ਕੀ

ਪੂਰੇ ਸਮਾਗਮ ਦੌਰਾਨ ਕੈਪਟਨ ਕੰਵਲਜੀਤ ਸਿੰਘ ਦੇ ਪਰਿਵਾਰ ਵੱਲੋਂ ਪਿਛਲੇ ਦਿਨਾਂ ਤੋਂ ਬਾਦਲ ਪਰਿਵਾਰ ਨਾਲ ਚੱਲੇ ਆ ਰਹੇ ਮੱਤਭੇਦ ਨੂੰ ਲੈ ਕੇ ਸਿਆਸੀ ਅਟਕਲਾਂ ਬਣੀਆਂ ਰਹੀਆਂ, ਉਥੇ ਅਕਾਲੀ ਦਲ ਦੀ ਲੀਡਰਸ਼ਿਪ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਜਸਜੀਤ ਸਿੰਘ ਬੰਨੀ ਨੇ ਸਮਾਗਮ ਦੇ ਅਖੀਰ ਵਿਚ ਜਦੋਂ ਧੰਨਵਾਦੀ ਸ਼ਬਦ ਬੋਲੇ ਤਾਂ ਸ. ਬੰਨੀ ਨੇ ਮੁੜ ਐਲਾਨ ਕਰ ਦਿੱਤਾ ਕਿ ਉਹ ਪਟਿਆਲਾ ਲੋਕ ਸਭਾ ਹਲਕੇ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜਣ ਦੇ ਫੈਸਲੇ ’ਤੇ ਅਜੇ ਵੀ ਡਟੇ ਹੋਏ ਹਨ। ਪਟਿਆਲਾ ਤੋਂ ਅਕਾਲੀ ਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਬਣਾਇਆ ਹੋਇਆ ਹੈ। ਨਾਲ ਹੀ ਉਨਾਂ ਨੇ ਐਲਾਨ ਕੀਤਾ ਕਿ ਉਨਾਂ ਦੀ ਮਾਂ ਸਰਬਜੀਤ ਕੌਰ (ਸੁਪਤਨੀ ਮਰਹੂਮ ਕੈਪਟਨ ਕੰਵਲਜੀਤ ਸਿੰਘ) ਬਨੂੜ ਹਲਕੇ ਦੀ ਜ਼ਿਮਨੀ ਚੋਣ ਲੜਣਗੇ। ਸ. ਬੰਨੀ ਨੇ ਆਖਿਆ ਕਿ ਉਹ ਪਰਖਣਾ ਚਾਹੁੰਦੇ ਹਨ ਕਿ ਕੈਪਟਨ ਕੰਵਲਜੀਤ ਸਿੰਘ ਦੇ ਅਸਲ ਵਿਚ ਕਿੰਨੇ ਕੁ ਕਦਰਦਾਨ ਲੋਕ ਹਨ। ਉਨਾਂ ਕਿਹਾ ਕਿ ਸਾਡੇ ਪਰਿਵਾਰ ਦੇ ਫੈਸਲੇ ਨੂੰ ਗਲਤੀ ਨਾ ਮੰਨਿਆ ਜਾਵੇ। ਉਨਾਂ ਕਿਹਾ ਕਿ ਜੇ ਕੁਝ ਲੋਕ ਮੇਰੇ ਇਸ ਨਿਰਣੇ ਨੂੰ ਗਲਤੀ ਸਮਝਦੇ ਹਨ ਤਾਂ ਫਿਰ ਵੀ ਮੈਂ ਇਹ ਗਲਤੀ ਕਰਨਾ ਚਾਹੁੰਦਾ ਹਾਂ। ਬਸ ਏਨਾ ਕਹਿਣ ਦੀ ਦੇਰ ਸੀ ਕਿ ਹਜ਼ਾਰਾਂ ਦੀ ਤਾਦਾਦ ਵਿਚ ਹਾਜ਼ਰ ਸਮਰਥਕਾਂ ਨੇ ਉਚੀ ਆਵਾਜ਼ ਵਿਚ ‘ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ’ ਅਤੇ ‘ਕੈਪਟਨ ਕੰਵਲਜੀਤ ਸਿੰਘ ਤੇਰੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰੇ ਗੂੰਜਣੇ ਸ਼ੁਰੂ ਹੋ ਕੇ। ਉਸ ਵੇਲੇ ਅਜੀਬ ਸਥਿਤੀ ਪੈਦਾ ਹੋ ਗਈ ਜਦੋਂ ਸਮਰਥਾਂ ਦੇ ਇਹ ਨਾਅਰਿਆਂ ਵਿਚੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਢਿੱਲੇ ਮੂੰਹ ਲੈ ਕੇ ਵਾਪਸ ਮੁੜਣਾ ਪਿਆ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਰਧਾਂਜਲੀ ਭੇਟ ਕਰਨ ਦੇ ਨਾਲ ਨਾਲ ਕਿਹਾ ਕਿ ਜਸਜੀਤ ਬੰਨੀ ਨੂੰ ਅਪਣੇ ਪਿਤਾ ਦੀ ਵਿਰਾਸਤ ਨੂੰ ਪਾਰਟੀ ਵਿਚ ਰਹਿ ਕੇ ਹੀ ਅੱਗੇ ਤੋਰਨਾ ਚਾਹੀਂਦਾ ਹੈ। ਸ਼੍ਰੋਮਣੀ ਅਕਾਲੀ ਦਲ ਮਾਨ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਸ. ਬੰਨੀ ਨੂੰ ਕਿਹਾ ਕਿ ਉਨਾਂ ਨੂੰ ਅਪਣੇ ਮਰਹੂਮ ਪਿਤਾ ਦੇ ਜ਼ਮੀਰ ਦੀ ਆਵਾਜ਼ ਨੂੰ ਜਿਉਂਦੇ ਰੱਖਣਾ ਚਾਹੀਂਦਾ ਹੈ। ਸੁਰਜੀਤ ਸਿੰਘ ਬਰਨਾਲਾ ਨੇ ਅਪਣੀ ਵਜਾਰਤ ਵਿਚ ਕੈਪਟਨ ਕੰਵਲਜੀਤ ਸਿੰਘ ਦੇ ਗ੍ਰਹਿ ਮੰਤਰੀ ਬਣਨ ਅਤੇ ਕੈਪਟਨ ਦੇ ਪਿਤਾ ਮਰਹੂਮ ਦਾਰਾ ਸਿੰਘ ਨਾਲ ਬਿਤਾਏ ਦਿਨਾਂ ਨੂੰ ਯਾਦ ਕੀਤਾ, ਉਥੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨਾਂ ਦੇ ਕਿਹਾ ਕਿ ਮਰਹੂਮ ਕੰਵਲਜੀਤ ਸਿੰਘ ਦਾ ਪੁੱਤਰ ਸਿਆਸੀ ਤੌਰ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੀ ਪੁੱਤਰ ਹੈ, ਸੋ ਉਸ ਦੇ ਸਿਰ ’ਤੇ ਉਨਾਂ ਨੂੰ ਅਪਣਾ ਹੱਥ ਰੱਖਣਾ ਚਾਹੀਂਦਾ ਹੈ।
ਮਹਾਰਾਣੀ ਪਰਨੀਤ ਕੌਰ ਨੇ ਬੜੇ ਹੀ ਚੋਣਵੇਂ ਸ਼ਬਦਾਂ ਅਤੇ ਸਲੀਕੇ ਵਿਚ, ਬਿਨਾ ਕੋਈ ਸਿਆਸੀ ਗੱਲ ਕਹੇ ਅਪਣੇ ਪਰਿਵਾਰ, ਹਲਕੇ ਦੇ ਲੋਕਾਂ ਅਤੇ ਕਾਂਗਰਸ ਵੱਲੋਂ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀਆਂ ਭੇਟ ਕਰਨ ਵਾਲਿਆਂ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜਥੇਦਾਰ ਅਵਤਾਰ ਸਿੰਘ ਮੱਕੜ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਵਿਧਾਨ ਸਭਾ ਦੇ ਸਪੀਕਰ ਨਿਰਮਲ ਸਿੰਘ ਕਾਹਲੋਂ, ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਪ੍ਰਧਾਨ ਰਜਿੰਦਰ ਭੰਡਾਰੀ, ਕਾਂਗਰਸ ਆਗੂ ਅਵਤਾਰ ਸਿੰਘ ਬਰਾੜ, ਸਾਬਕਾ ਮੁਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪੁੱਤਰ ਵਿਧਾਇਕ ਸੰਨੀ ਬਰਾੜ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਸਪਾਲ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ ਵੀ ਸ਼ਾਮਲ ਸਨ। ਇਨਾਂ ਤੋਂ ਇਲਾਵਾ ਅਕਾਲੀ ਭਾਜਪਾ ਸਰਕਾਰ ਦੇ ਕਈ ਮੰਤਰੀ, ਵਿਧਾਇਕ, ਐਮਪੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
No comments:
Post a Comment