ਕਿਹਾ, ਡੇਢ ਦਰਜਨ ਅਕਾਲੀ-ਭਾਜਪਾ ਵਿਧਾਇਕ ਕਾਂਗਰਸ ਦੇ ਸੰਪਰਕ ’ਚ
ਜ¦ਧਰ : ਲਗਪਗ ਡੇਢ ਦਰਜਨ ਅਕਾਲੀ-ਭਾਜਪਾ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿਚ ਹੋਣ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਚੋਣ ਪ੍ਰਚਾਰ ਮੁਹਿੰਮ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਚੋਣ
ਨਤੀਜਿਆਂ ਤੋਂ ਬਾਅਦ ਰਾਜ ਦੀ ਅਕਾਲੀ-ਭਾਜਪਾ ਸਰਕਾਰ ਡਿੱਗ ਜਾਵੇਗੀ। ਰਾਜ ਵਿਚ ਚੋਣਾਂ ਦੇ ਪਹਿਲੇ ਗੇੜ ਤੋਂ ਬਾਅਦ ਕਾਂਗਰਸ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 14 ਅਤੇ ਭਾਜਪਾ ਦੇ 4-5 ਵਿਧਾਇਕ ਕਾਂਗਰਸ ਦੇ ਸੰਪਰਕ ਵਿਚ ਹਨ। ਕਿਹਾ ਕਿ ਅਸਲ ਵਿਚ ਇਹ ਵਿਧਾਇਕ ਪਿਛਲੇ ਲਗਪਗ ਡੇਢ ਸਾਲ ਤੋਂ ਹੀ ਕਾਂਗਰਸ ਦੇ ਸੰਪਰਕ ਵਿਚ ਹਨ, ਪਰ ਉਹ ਢੁਕਵੇਂ ਸਮੇਂ ਦਾ ਇੰਤਜ਼ਾਰ ਕਰ ਰਹੇ ਹਨ। ਦਾਅਵਾ ਕੀਤਾ ਕਿ ਮਾਹੌਲ ਕਾਂਗਰਸ ਦੇ ਪੱਖ ਵਿਚ ਹੈ ਅਤੇ ਕਾਂਗਰਸ ਰਾਜ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਤਾਂ ਬਹੁਤ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲੇ ਪੜਾਅ ਵਿਚ 4 ਸੀਟਾਂ ਲਈ ਪਈਆਂ ਵੋਟਾਂ ਵਿਚ ਵਧੇ ਹੋਏ ਵੋਟ ਪ੍ਰਤੀਸ਼ਤ ਨੂੰ ਸਪਸ਼ਟ ਰੂਪ ਵਿਚ ਸਰਕਾਰ ਦੇ ਖਿਲਾਫ਼ ਵੋਟ ਕਰਾਰ ਦਿੰਦਿਆਂ ਅਤੇ ਦੂਜੇ ਪੜਾਅ ਦੀਆਂ 9 ਸੀਟਾਂ ਲਈ ਹੋਣ ਵਾਲੀ ਚੋਣ ਸੰਬੰਧੀ ਰਣਨੀਤੀ ਬਾਰੇ ਪੁੱਛਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਇਕੋ ਹੀ ਰਣਨੀਤੀ ਹੈ, ਮਾਂਜਾ ਫ਼ੇਰਾਂਗੇ।’ ਜਿਸ ਉਤਸ਼ਾਹ ਨਾਲ ਲੋਕ ਬੂਥਾਂ ’ਤੇ ਟੁੱਟ ਕੇ ਪਏ ਹਨ, ਉਸਤੋਂ ਘਬਰਾ ਕੇ ਹੀ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਆਪ ਪੁਲਿਸ ਵਾਲਿਆਂ ਤੋਂ ਏ.ਕੇ. 47 ਲੈ ਕੇ ਗੋਲੀਆਂ ਦਾਗੀਆਂ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਚੰਗੀ ਗੱਲ ਹੈ ਕਿ ਕੁਝ ਏ.ਡੀ.ਜੀ.ਪੀ. ਅਤੇ ਡੀ.ਆਈ.ਜੀ. ਆਦਿ ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਪੁਲਿਸ ਨੇ ਬੀਤੇ ਦਿਨੀਂ ਚਾਰ ਹਲਕਿਆਂ ਵਿਚ ਪਈਆਂ ਵੋਟਾਂ ਸਮੇਂ ਨਿਰਪੱਖ ਭੂਮਿਕਾ ਅਦਾ ਕੀਤੀ।
ਅਕਾਲੀ-ਭਾਜਪਾ ਆਗੂਆਂ ਦੇ ਚੋਣ ਪ੍ਰਚਾਰ ਲਈ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਚ ਸੱਦੇ ਜਾਣ ਬਾਰੇ ਟਿੱਪਣੀ ਕਰਦਿਆਂ ਕੈਪਟਨ ਅਮਰਿੰਦਰ ਸਿਘ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਦੇਸ਼ ਦੀ ਸੁਪਰੀਮ ਕੋਰਟ, ਜਿਸ ਆਗੂ ਨੂੰ ਦੋਸ਼ੀ ਮੰਨ ਕੇ ਉਸ ’ਤੇ ਮੁਕੱਦਮਾ ਚਲਾਉਣ ਲਈ ਕਹਿ ਰਹੀ ਹੈ ਉਸਨੂੰ ‘ਹੀਰੋ’ ਬਣਾ ਕੇ ਪੰਜਾਬ ਵਿਚ ਪ੍ਰਚਾਰ ਲਈ ਲਿਆਂਦਾ ਜਾ ਰਿਹਾ ਹੈ।
ਜ¦ਧਰ : ਲਗਪਗ ਡੇਢ ਦਰਜਨ ਅਕਾਲੀ-ਭਾਜਪਾ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿਚ ਹੋਣ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਚੋਣ ਪ੍ਰਚਾਰ ਮੁਹਿੰਮ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਚੋਣ

ਅਕਾਲੀ-ਭਾਜਪਾ ਆਗੂਆਂ ਦੇ ਚੋਣ ਪ੍ਰਚਾਰ ਲਈ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਚ ਸੱਦੇ ਜਾਣ ਬਾਰੇ ਟਿੱਪਣੀ ਕਰਦਿਆਂ ਕੈਪਟਨ ਅਮਰਿੰਦਰ ਸਿਘ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਦੇਸ਼ ਦੀ ਸੁਪਰੀਮ ਕੋਰਟ, ਜਿਸ ਆਗੂ ਨੂੰ ਦੋਸ਼ੀ ਮੰਨ ਕੇ ਉਸ ’ਤੇ ਮੁਕੱਦਮਾ ਚਲਾਉਣ ਲਈ ਕਹਿ ਰਹੀ ਹੈ ਉਸਨੂੰ ‘ਹੀਰੋ’ ਬਣਾ ਕੇ ਪੰਜਾਬ ਵਿਚ ਪ੍ਰਚਾਰ ਲਈ ਲਿਆਂਦਾ ਜਾ ਰਿਹਾ ਹੈ।
No comments:
Post a Comment