ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Friday, August 28, 2009

ਰਾਸ਼ਟਰੀ ਸਿੱਖ ਸੰਗਤ ਦੇ ਆਗੂ ਰੁਲਦਾ ਸਿੰਘ ਦੀ ਮੌਤ

ਰਾਸ਼ਟਰੀ ਸਿੱਖ ਸੰਗਤ (ਆਰਐਸਐਸ) ਦੀ ਪੰਜਾਬ ਇਕਾਈ ਦੇ ਮੁਖੀ ਰੁਲਦਾ ਸਿੰਘ ਦੀ ਆਖ਼ਰਕਾਰ ਮੌਤ ਹੋ ਗਈ। 14 ਅਗਸਤ ਦੀ ਰਾਤ ਨੂੰ ਉਨ੍ਹਾਂ ਪੀਜੀਆਈ 'ਚ ਆਖਰੀ ਸਾਹ ਲਏ। ਉਨ੍ਹਾਂ ਨੂੰ ਬੀਤੀ 28 ਜੁਲਾਈ ਨੂੰ ਪਟਿਆਲਾ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਉਹ ਉਸੇ ਦਿਨ ਤੋਂ ਪੀਜੀਆਈ 'ਚ ਜ਼ੇਰੇ-ਇਲਾਜ਼ ਸਨ ਤੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਸਨ। ਉਨ੍ਹਾਂ ਦੇ ਸਿਰ ਮੋਢੇ ਅਤੇ ਲੱਤਾਂ 'ਤੇ ਗੋਲੀਆਂ ਲੱਗੀਆਂ ਸਨ। ਸਿਰ 'ਚ ਲੱਗੀ ਗੋਲੀ ਨਾ ਨਿਕਲ ਸਕਣ ਕਰਕੇ ਉਨ੍ਹਾਂ ਦੀ ਹਾਲਤ ਪਹਿਲੇ ਦਿਨ ਤੋਂ ਹੀ ਗੰਭੀਰ ਬਣੀ ਹੋਈ ਸੀ। ਰੁਲਦਾ ਸਿੰਘ ਦੀ ਮੌਤ ਨਾਲ ਸੰਘ ਪਰਿਵਾਰ 'ਚ ਸੋਗ ਦੀ ਲਹਿਰ ਫ਼ੈਲ ਗਈ। ਰਾਸ਼ਟਰੀ ਸਿੱਖ ਸੰਗਤ, ਰਾਸ਼ਟਰੀ ਸਵੈਮ ਸੰਘ ਦੀ ਇਕਾਈ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰੁਲਦਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਵੱਖੋ-ਵੱਖਰੇ ਬਿਆਨ ਰਾਹੀਂ ਉਨ੍ਹਾਂ ਨੇ ਰੁਲਦਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਰੁਲਦਾ ਸਿੰਘ 60 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ 'ਬੱਬਰ ਖ਼ਾਲਸਾ' ਨਾਲ ਸਬੰਧਤ ਜਗਤਾਰ ਸਿੰਘ ਤਾਰਾ ਨੇ ਲਈ ਸੀ। ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ 'ਚ ਵੀ ਨਾਮਜ਼ਦ ਹੈ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਜਨਵਰੀ 2004 'ਚ ਸੁਰੰਗ ਰਾਹੀਂ ਫ਼ਰਾਰ ਹੋ ਗਿਆ ਸੀ।

No comments:

Post a Comment