ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਬਸਿਡੀਆਂ ਦਿੱਤੇ ਜਾਣ ਬਾਰੇ ਵਿਚਾਰ ਕਰਨ ਲਈ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਮੰਤ
ਰੀ ਸ੍ਰੀ ਮਨੋਰੰਜਨ ਕਾਲੀਆ ਦੇ ਅਧਾਰਿਤ ਬਣਾਈ ਗਈ ਦੋ ਮੈਂਬਰੀ ਕਮੇਟੀ ਇਕ ਮਹੀਨੇ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ।ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਜੋ ਕਿ ਲਲਤੋਂ ਕਲਾਂ ਵਿਖੇ ਸੌ ਏਕੜ ਰਕਬੇ ਵਿਚ ਉਸਾਰੀ ਜਾ ਰਹੀ 'ਕਰਾਊਨ ਟਾਊਨ' ਟਾਊਨਸ਼ਿਪ ਦਾ ਨੀਂਹ-ਪੱਥਰ ਰੱਖਣ ਲਈ ਪੁੱਜੇ ਹੋਏ ਸਨ। ਸ: ਬਾਦਲ ਨੇ ਦੱਸਿਆ ਕਿ ਇਹ ਦੋ ਮੈਂਬਰੀ ਕਮੇਟੀ ਇਹ ਫੈਸਲਾ ਕਰੇਗੀ ਕਿ ਪੰਜਾਬ ਦੇ ਲੋਕਾਂ ਨੂੰ ਸਬਸਿਡੀਆਂ ਜਾਰੀ ਰੱਖੀਆਂ ਜਾਣ ਜਾ ਬੰਦ ਕਰ ਦਿੱਤੀਆਂ ਜਾਣ।ਉਨ੍ਹਾਂ ਕਿਹਾ ਕਿ ਇਹ ਕਮੇਟੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਹੋਰ ਵਰਗਾਂ ਨੂੰ ਵਧੀਆਂ ਹੋਈਆਂ ਬਿਜਲੀ ਦਰਾਂ ਉਪਰ ਦਿੱਤੀ ਜਾਣ ਵਾਲੀ ਸਬਸਿਡੀ, ਹਾਊਸ ਟੈਕਸ ਅਤੇ ਚੁੰਗੀਆਂ ਸਬੰਧੀ ਵੀ ਫੈਸਲਾ ਕਰੇਗੀ। ਸ: ਬਾਦਲ ਨੇ ਇਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਅਕਾਲੀ - ਭਾਜਪਾ ਸਰਕਾਰ ਉਪਰ ਕਾਂਗਰਸੀਆਂ ਨਾਲ ਧੱਕੇਸ਼ਾਹੀ ਕਰਨ ਅਤੇ ਜਬਰ ਦਾ ਨਿਸ਼ਾਨਾ ਬਣਾਏ ਜਾਣ ਦੇ ਦੋਸ਼ ਗਲਤ ਹਨ।

No comments:
Post a Comment