ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ
ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਸ਼ਕਤੀ ਖ਼ਤਮ ਹੋ ਗਈ ਹੈ, ਜਿਸ ਕਰਕੇ ਉਹ ਪੰਜਾਬ ਨੂੰ ਦਿਨੋ-ਦਿਨ ਰਸਾਤਲ ਵੱਲ ਵੱਧਣ ਤੋਂ ਰੋਕਣ ਲਈ ਕੋਈ ਠੋਸ ਨਿਰਣਾ ਨਹੀਂ ਲੈ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਪੰਜਾਬ ਦੀ ਵਾਗਡੋਰ ਸੰਭਾਲੀ ਬੈਠੇ ਦੋਵੇਂ ਬਾਦਲ ਪਿਓ-ਪੁੱਤ ਦੀ ਸੋਚ 'ਚ ਬਹੁਤ ਵੱਡਾ ਪਾੜਾ ਹੈ, ਜਿਸ ਕਰਕੇ ਪੰਜਾਬ ਦਾ ਬੇੜਾ ਗਰਕ ਹੋ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਲੱਖਾਂ ਦੀ ਗੱਲ ਕਰ ਰਿਹਾ ਹੈ ਤੇ ਸੁਖਬੀਰ ਕਰੋੜਾਂ ਦੇ ਸੁਪਨੇ ਦੇਖ ਰਿਹਾ ਹੈ। ਇਨ੍ਹਾਂ ਦੇ ਨਾਕਾਮ ਸ਼ਾਸਨ ਕਾਰਨ ਹੀ ਪੰਜਾਬ 'ਚ ਬਿਜਲੀ, ਸਨਅਤ, ਖੇਤੀ ਤੇ ਮੁਲਾਜ਼ਮਾਂ ਦਾ ਭੱਠਾ ਬੈਠਦਾ ਜਾ ਰਿਹਾ ਹੈ। ਇਥੋਂ ਤੱਕ ਕਿ ਹੁਣ ਰਾਜਧਾਨੀ ਚੰਡੀਗੜ੍ਹ 'ਚ ਵੀ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ।

No comments:
Post a Comment