ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਆਪਣੇ ਵਿਰੋਧੀਆਂ ਦੇ ਪ੍ਰਚਾਰ ਦਾ ਜਵਾ
ਬ ਵਿਚ ਸਪਸ਼ਟ ਸ਼ਬਦਾਂ 'ਚ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਚਾਹੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾ ਲਏ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਲੜਣ ਲਈ ਪੂਰੀ ਤਰ੍ਹਾਂ ਤਿਆਰ ਹੈ।ਸ: ਬਾਦਲ ਇਥੇ ਨਵੀਂ ਸਬਜ਼ੀ ਮੰਡੀ ਵਿਖੇ ਪੰਜਾਬ ਮੰਡੀ ਬੋਰਡ ਵੱਲੋਂ 3.75 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਪੈਕ-ਹਾਊਸ ਦਾ ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਸ: ਸੁੱਚਾ ਸਿੰਘ ਲੰਗਾਹ, ਕੈਬਨਿਟ ਮੰਤਰੀ ਸ: ਹੀਰਾ ਸਿੰਘ ਗਾਬੜੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ: ਅਜਮੇਰ ਸਿੰਘ ਲੱਖੋਵਾਲ ਅਤੇ ਮੰਡੀ ਬੋਰਡ ਦੇ ਸਕੱਤਰ ਸ: ਏ. ਐਸ. ਮਿਗਲਾਨੀ ਵੀ ਮੌਜੂਦ ਸਨ।ਸ: ਬਾਦਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਦੇ ਵੀ ਚੋਣਾਂ ਤੋਂ ਨਹੀਂ ਭੱਜਦੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਇੰਸਟੀਚਿਊਟ ਦੀ ਜ਼ਮੀਨ ਨੂੰ ਲੈ ਕੇ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਅਜਿਹੇ ਬੇਬੁਨਿਆਦ ਦੋਸ਼ ਲਾਉਣ ਦੀ ਆਦਤ ਹੈ।

No comments:
Post a Comment