ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਗੁਰੂ ਨਾਨਕ ਜਯੰਤੀ ਤੋਂ ਪਹਿਲਾਂ ਦੀ ਸ਼ਾਮ ਅੱਜ ਦੇ
ਸ਼ਵਾਸੀਆਂ ਨੂੰ ਵਧਾਈ ਦਿੱਤੀ।ਆਪਣੇ ਵਧਾਈ ਸੁਨੇਹੇ ਵਿਚ ਉਹਨਾਂ ਕਿਹਾ ਕਿ ਇਹ ਪ੍ਰਕਾਸ਼ ਉਤਸਵ ਹਰੇਕ ਵਿਅਕਤੀ ਦੇ ਜੀਵਨ ਵਿਚ ਖੁਸ਼ੀਆਂ ਅਤੇ ਖੁਸ਼ਹਾਲੀ ਲਿਆਵੇ।ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਦਾ ਖੁਸ਼ੀਹਾਲੀ, ਭਾਈਚਾਰੇ ਅਤੇ ਦਇਆ ਦਾ ਸੁਨੇਹਾ ਅਜੇ ਵੀ ਪੂਰੀ ਤਰ੍ਹਾਂ ਉਦਹਾਰਣ ਯੋਗ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਨੇ ਸਮਾਜਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਵਿਚ ਮਹਤੀ ਭੂਮਿਕਾ ਅਦਾ ਕੀਤੀ ਸੀ।

No comments:
Post a Comment