ਦਮਦਮੀ ਟਕਸਾਲ ਤੇ ਸੰਤ ਸਮਾਜ ਵਲੋਂ ਲੁਧਿਆਣਾ ਗੋਲੀ ਕਾਂਡ ਸਬੰਧੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ

। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਲੁਧਿਆਣਾ ਗੋਲੀ ਕਾਂਡ ਸਬੰਧੀ ਸਾਰੇ ਹਾਲਾਤਾਂ ਤੋਂ ਜਾਣੂ ਕਰਵਾਇਆ ਜਾਵੇਗਾ। ਭਾਈ ਰੋਡੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਗਿਆ ਹੈ, ਸਮੇਂ ਦਾ ਐਲਾਨ ਹੁੰਦਿਆਂ ਹੀ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਸਿੱਖ ਸੰਗਤਾਂ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲੇਗਾ। ਸਿੱਖ ਵਫ਼ਦ ਵਲੋਂ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਪੁੱਛਿਆ ਜਾਵੇਗਾ ਕਿ ਪੰਜਾਬ ਅੰਦਰ ਗੁਰੂਡੰਮ ਨੂੰ ਸ਼ਹਿ ਦੇ ਕੇ ਮੁੜ ਮਾੜੇ ਹਾਲਾਤ ਪੈਦਾ ਕਰਨ ਪਿੱਛੇ ਕਾਂਗਰਸ ਦਾ ਹੱਥ ਹੈ ਜਾਂ ਬਾਦਲ ਸਰਕਾਰ ਦਾ।
No comments:
Post a Comment