ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਨੇ, ਮੇਰੇ ਦੇਸ਼ ਦੀਏ ਫਿੱਕੀ ਪੈ ਗਈ ਚਿਹਰੇ ਦੀ ਨੁਹਾਰ

Thursday, July 22, 2010

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ '84 ਦਾ ਕਤਲੇਆਮ ਸਿੱਖ ਨਸਲਕੁਸ਼ੀ ਕਰਾਰ

ਕਿਹਾ, ਸਿੱਖ ਜਥੇਬੰਦੀਆਂ, ਮੀਡੀਆ ਤੇ ਹੋਰ ਸੰਗਠਨ '84 ਦੇ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਕਹਿਣ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਇਕ ਇਤਿਹਾਸਕ ਫ਼ੈਸਲਾ ਲੈਂਦਿਆਂ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ 'ਸਿੱਖ ਨਸਲਕੁਸ਼ੀ' ਕਰਾਰ ਦਿੱਤਾ ਹੈ। ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਸੰਦੇਸ਼ 'ਚ ਦੁਨੀਆ ਭਰ 'ਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ, ਸਿੱਖ ਜਥੇਬੰਦੀਆਂ, ਮੀਡੀਆ ਤੇ ਹੋਰ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਨਵੰਬਰ '84 ਦੇ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਹੀ ਕਿਹਾ ਜਾਵੇ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ 26 ਸਾਲ ਪਹਿਲਾਂ ਨਵੰਬਰ 1984 ਨਵੀਂ ਦਿੱਲੀ ਸਮੇਤ ਦੇਸ਼ ਦੇ 18 ਸੂਬਿਆਂ ਦੇ 110 ਸ਼ਹਿਰਾਂ 'ਚ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਹੋਇਆ ਕਤਲੇਆਮ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਵੱਡਾ ਘਾਣ ਹੈ।

No comments:

Post a Comment