ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਤਰੀ ਮੰਡਲ 'ਚ ਸੰਖੇਪ ਫ਼ੇਰ-ਬਦਲ ਕਰਦਿਆਂ ਸਿੱਖਿਆ ਮੰਤਰੀ ਬੀਬੀ ਉਪਿੰਦਰਜੀਤ ਕੌਰ ਨੂੰ ਵਿੱਤ ਵਿਭਾਗ ਦਾ ਜ਼ਿੰਮਾ
ਸੌਂਪ ਦਿੱਤਾ ਹੈ। ਮਨਪ੍ਰੀਤ ਬਾਦਲ ਨੂੰ ਪਾਰਟੀ ਅਤੇ ਕੈਬਨਿਟ 'ਚੋਂ ਬਾਹਰ ਕੱਢਣ ਤੋਂ ਬਾਅਦ ਵਿੱਤ ਵਿਭਾਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੇ ਦਿੱਤਾ ਗਿਆ ਸੀ। ਬੀਬੀ ਉਪਿੰਦਰਜੀਤ ਕੌਰ ਨੂੰ ਵਿੱਤ ਮੰਤਰੀ ਬਣਾਉਣ ਦੇ ਨਾਲ ਲੋਕ ਸੰਪਰਕ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਸਿੱਖਿਆ ਵਿਭਾਗ ਅਤੇ ਲੋਕ ਸੰਪਰਕ ਵਿਭਾਗ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਵਾਲੇ ਕਰ ਦਿੱਤਾ ਗਿਆ। ਹੁਣ ਮਨਪ੍ਰੀਤ ਸਿੰਘ ਬਾਦਲ ਲਈ ਨਾ ਹੀ ਪਾਰਟੀ ਅਤੇ ਨਾ ਹੀ ਸਰਕਾਰ 'ਚ ਕੋਈ ਥਾਂ ਬਚੀ ਹੈ। ਭਰੋਸੇਯੋਗ ਸੂਤਰਾਂ ਤੋਂ ਇਹ ਵੀ ਖ਼ਬਰਾਂ ਮਿਲ ਰਹੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਨੇ ਭਾਰੀ ਦਬਾਅ ਪਾ ਕੇ ਲੋਕ ਸੰਪਰਕ ਵਿਭਾਗ ਹਾਸਲ ਕੀਤਾ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੁੱਚੇ ਮੀਡੀਆ 'ਤੇ ਦਬਾਅ ਬਣਾਇਆ ਜਾ ਸਕੇ।

No comments:
Post a Comment