ਸਿਰਸਾ/ਪ੍ਰਭੂ ਦਿਆਲ, ਡੇਰਾ ਸੱਚਾ ਸੌਦਾ ਸਿਰਸਾ ਦੇ ਰਾਜਨੀਤਕ ਵਿੰਗ ਦੀ ਮੀਟਿੰਗ ਵਿਚ ਕਿਸੇ ਰਾਜਨੀਤਕ ਪਾਰਟੀ ਨੂੰ ਸਮਰਥਨ ਦੇਣ ਸਬੰਧੀ ਕੋਈ ਫੈਸਲਾ ਨਾ ਹੋ ਸਕਿਆ। ਹੁਣ ਇਹ ਫੈਸਲਾ 3 ਮਈ ਨੂੰ ਹੋਣ ਵਾਲੀ
ਮੀਟਿੰਗ ਵਿਚ ਲਿਆ ਜਾਵੇਗਾ। ਚੇਤੇ ਰਹੇ ਕਿ ਡੇਰੇ ਦੇ ਰਾਜਨੀਤਕ ਵਿੰਗ ਵੱਲੋਂ ਅੱਜ ਡੇਰੇ ਵੱਲੋਂ ਕਿਸੇ ਰਾਜਨੀਤਕ ਪਾਰਟੀ ਨੂੰ ਸਮਰਥਨ ਦੇਣ ਦੇ ਸਬੰਧ ਵਿਚ ਫੈਸਲਾ ਕਰਨ ਸਬੰਧੀ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ ਅਤੇ ਉਤਰ ਪ੍ਰਦੇਸ਼ ਦੀਆਂ ਕਮੇਟੀਆਂ ਅਤੇ ਸੰਗਤ ਦੀ ਮੀਟਿੰਗ ਰੱਖੀ ਗਈ ਸੀ। ਡੇਰੇ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਡੇਰੇ ਦੇ ਰਾਜਨੀਤਕ ਵਿੰਗ ਦੇ ਚੇਅਰਮੈਨ ਰਾਮ ਸਿੰਘ ਨੇ ਕੀਤੀ। ਇਸ ਮੌਕੇ ਰਾਮਕਰਨ ਸਿੰਘ, ਸੰਪੂਰਨ ਸਿੰਘ ਅਤੇ ਗੁਰਬਾਜ਼ ਸਿੰਘ ਸਮੇਤ ਸਾਰੇ ਸੂਬਿਆਂ ਦੀਆਂ ਕਮੇਟੀਆਂ ਅਤੇ ਹੋਰ ਜ਼ਿੰਮੇਵਾਰ ਪ੍ਰੇਮੀ ਹਾਜ਼ਰ ਸਨ। ਮੀਟਿੰਗ ਵਿਚ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸਮਰਥਨ ਦੇਣ ਦੇ ਸਬੰਧ ਵਿਚ ਕੋਈ ਅੰਤਿਮ ਫੈਸਲਾ ਨਾ ਹੋ ਸਕਿਆ। ਇਸ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸਮਰਥਨ ਦੇਣ ਦਾ ਫੈਸਲਾ ਕਰਨ ਲਈ ਮੀਟਿੰਗ 3 ਮਈ ਨੂੰ ਰੱਖੀ ਜਾਵੇ। ਜਦ ਇਸ ਸਬੰਧ ਵਿਚ ਡੇਰੇ ਦੇ ਬੁਲਾਰੇ ਡਾ. ਪਵਨ ਇੰਸਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ 3 ਮਈ ਨੂੰ ਇਸ ਸਬੰਧੀ ਮੀਟਿੰਗ ਹੋਣ ਦੀ ਪੁਸ਼ਟੀ ਕੀਤੀ।
No comments:
Post a Comment