ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Wednesday, April 22, 2009

ਸੁੱਚਾ ਸਿੰਘ ਛੋਟੇਪੁਰ ਕਾਂਗਰਸ ‘ਚ ਸ਼ਾਮਲ

ਕਲਾਨੌਰ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਮੰਤਰੀ ਤੇ ਅਜ਼ਾਦ ਵਿਧਾਇਕ ਰਹੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਆਪਣੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ ਹੋ ਗਏ। ਸ. ਛੋਟੇਪੁਰ ਦੀ ਕਾਂਗਰਸ ਵਿਚ ਸ਼ਾਮਲ ਹੋਣ ਵਾਲੀ ਇਸ ਘਟਨਾ ਨੂੰ ਕਾਂਗਰਸ ਲਈ ਅਹਿਮ ਮੰਨਿਆ ਜਾ ਰਿਹਾ ਹੈ। ਸ. ਛੋਟੇਪੁਰ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਤੇ ਸ. ਛੋਟੇਪੁਰ ਬੜੇ ਪੁਰਾਣੇ ਦੋਸਤ ਹਨ ਅਤੇ ਉਨ੍ਹਾਂ ਦੀ ਯਾਰੀ ਨੂੰ ਸਾਰੀ ਦੁਨੀਆ ਜਾਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਅਸੂਲਾਂ ਖਾਤਰ ਹੀ ਅਸੀਂ ਵਜ਼ੀਰੀਆਂ ਤੋਂ ਅਸਤੀਫ਼ੇ ਦਿੱਤੇ ਸਨ।

No comments:

Post a Comment