ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਸ਼ਰਤ ਮਾਫ਼ੀ ਮੰਗਣ ਲਈ ਸਹਿਮਤੀ ਪ੍ਰਗਟਾਈ ਹੈ। ਸਿੱਖਾਂ ਦੇ ਦ
ਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਹਿਨਣ ਕਾਰਨ ਗੁਰਮੀਤ ਰਾਮ ਰਹੀਮ ਖਿਲਾਫ਼ ਸਿੱਖਾਂ 'ਚ ਜਨਤਕ ਰੋਹ ਖੜ੍ਹਾ ਹੋ ਗਿਆ ਸੀ। ਦੋਹਾਂ ਹੀ ਪਾਸਿਆਂ ਤੋਂ ਜ਼ੋਰਦਾਰ ਬਵਾਲ ਮਚਾਇਆ ਗਿਆ ਸੀ। ਤਾਜ਼ਾ ਘਟਨਾਕ੍ਰਮ ਤਹਿਤ ਸੱਚਾ ਸੌਦਾ ਮੁਖੀ ਨੇ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮਾਫ਼ੀ ਮੰਗਣ ਲਈ ਤਿਆਰ ਹਨ, ਬਸ਼ਰਤੇ ਦੋਹੇ ਧਿਰਾਂ ਪਹਿਲਾਂ ਗੱਲਬਾਤ ਕਰਕੇ ਇਸ ਮਸਲੇ ਨੂੰ ਨਿਬੇੜਨ। ਹਿੰਦੋਸਤਾਨ ਟਾਈਮਜ਼ ਅਖ਼ਬਾਰ ਨਾਲ ਕੀਤੀ ਇਕ ਵਿਸ਼ੇਸ਼ ਮੁਲਾਕਾਤ ਵਿਚ ਡੇਰਾ ਮੁਖੀ ਨੇ ਪਹਿਲੀ ਵਾਰ ਸਿੱਧੇ ਤੌਰ 'ਤੇ ਕੋਈ ਜਨਤਕ ਬਿਆਨ ਦਿੱਤਾ ਹੈ। ਡੇਰਾ ਮੁਖੀ ਨੇ ਕਿਹਾ ਕਿ ਡੇਰਾ ਸਮਾਜ 'ਚ ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਲਈ ਇਸ ਮਸਲੇ ਦੇ ਹੱਲ ਲਈ ਸੰਜੀਦਾ ਹੈ ਅਤੇ ਇਸ ਸਬੰਧੀ ਕਦਮ ਚੁੱਕਣ ਲਈ ਤਿਆਰ ਹੈ। ਡੇਰਾ ਸੱਚਾ ਸੌਦਾ ਮੁਖੀ ਦਾ ਇਹ ਬਿਆਨ ਇਸ ਲਈ ਵੀ ਵਧੇਰੇ ਮਹੱਤਵਪੂਰਨ ਹੋ ਗਿਆ ਹੈ ਕਿ ਕਿਉਂਕਿ ਦੇਸ਼ 'ਚ ਪਾਰਲੀਮੈਂਟ ਚੋਣਾਂ ਹੋ ਰਹੀਆਂ ਹਨ ਅਤੇ ਮਾਲਵੇ ਖਿੱਤੇ 'ਚ ਪ੍ਰਮੁੱਖ ਸਿਆਸੀ ਪਾਰਟੀਆਂ ਦਾ ਵਕਾਰ ਦਾਅ 'ਤੇ ਲੱਗਾ ਹੋਇਆ ਹੈ।
No comments:
Post a Comment