ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Monday, April 27, 2009

ਕੈਪਟਨ ਅਮਰਿੰਦਰ ਸਿੰਘ ਦੀ ਅਕਾਲੀਆਂ ਨੂੰ ਚਿਤਾਵਨੀ

ਬਠਿੰਡਾ (ਭਾਸ਼ਾ), ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਵਿੱਚ ਕਾਂਗਰਸ ਚੋਣ ਪ੍ਰਚਾਰ ਸਮਿਤੀ ਦੇ ਪ੍ਰਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਰਕਰਾਂ ਅਤੇ ਸਮਰੱਥਕਾਂ ਨੂੰ ਧਮਕੀ ਦੇਣ ਦਾ ਆਰੋਪ ਲਗਾਉਂਦਿਆਂ ਕੱਲ੍ਹ ਅਕਾਲੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹਾ ਨਾ ਕਰਨ, ਨਹੀਂ ਤਾਂ ਨਤੀਜੇ ਬੁਰੇ ਹੋਣਗੇ. ਇਸਦੇ ਨਾਲ ਹੀ ਉਹਨਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਬੰਦ ਕਰਕੇ ਅਕਾਲੀਆਂ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਨਿਰਦੋਸ਼ ਲੋਕਾਂ ਨੂੰ ਪਰੇਸ਼ਾਨ ਨਾ ਕਰਨ. ਬਠਿੰਡਾ ਸੰਸਦੀ ਖੇਤਰ ਅਧੀਨ ਆਉਂਦੇ ਪਿੰਡ ਨਥਾਣਾ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ ਸਰਕਾਰ ਦਾ ਅੱਧਾ ਕਾਰਜਕਾਲ ਪੂਰਾ ਹੋ ਗਿਆ ਹੈ ਅਤੇ ਕੇਵਲ ਢਾਈ ਸਾਲ ਦਾ ਕਾਰਜਕਾਲ ਹੋ ਬਚਿਆ ਹੈ. ਭਾਰੀ ਇੱਕਠ ਵਿਖੇ ਉਤਸ਼ਾਹਿਤ ਸਿੰਘ ਨੇ ਆਪਣੇ ਸਮਰੱਥਕਾਂ ਨੂੰ ਕਿਹਾ ਕਿ ਅਕਾਲੀ ਬੇਚੈਨ ਹੋ ਰਹੇ ਹਨ ਅਤੇ ਇਸਦੇ ਚੱਲਦੇ ਉਹ ਕਾਂਗਰਸੀ ਵਰਕਰਾਂ ਨੂੰ ਧਮਕਾ ਰਹੇ ਹਨ.

No comments:

Post a Comment