ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Monday, April 20, 2009

ਅਕਾਲੀ ਦਲ ਵੱਲੋਂ ਚੋਣ ਮੈਨੀਫੈਸਟੋ ਜਾਰੀ

ਅਡਵਾਨੀ ਹੋਣਗੇ ਅਗਲੇ ਪ੍ਰਧਾਨ ਮੰਤਰੀ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਵਾਅਦਿਆਂ ਨਾਲ ਭਰਪੂਰ ਚੋਣ ਮਨੋਰਥ ਪੱਤਰ ਅੱਜ ਇੱਥੇ ਜਾਰੀ ਕਰ ਦਿੱਤਾ। ਇੱਥੇ ਪਾਰਟੀ ਦਫਤਰ ਵਿੱਚ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਹ ਚੋਣ ਮਨੋਰਥ ਪੱਤਰ ਜਾਰੀ ਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ ਪ੍ਰਤੀ ਪਰਿਵਾਰ 35 ਕਿਲੋ ਕਣਕ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮੁਹੱਈਆ ਕਰਵਾਏਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਚੋਣ ਮਨੋਰਥ ਪੱਤਰ ਵਿੱਚ ਕਈ ਉਹ ਵਾਅਦੇ ਸ਼ਾਮਿਲ ਕੀਤੇ ਗਏ ਹਨ ਜੋ ਕਿ ਐਨ. ਡੀ. ਏ. ਵਿੱਚ ਭਾਜਪਾ ਪਾਰਟੀ ਨੇ ਸ਼ਾਮਲ ਕੀਤੇ ਹਨ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਕਰਜ਼ ਮਾਫ ਕਰਨ ਅਤੇ ਖੇਤੀ ਕਰਜ਼ ’ਤੇ ਵਿਆਜ 4 ਪ੍ਰਤੀਸ਼ਤ ਕਰਨ, ਬਜ਼ੁਰਗ ਕਿਸਾਨਾਂ ਦੇ ਲਈ ਪੈਨਸ਼ਨ ਦਾ ਪ੍ਰਬੰਧ, ਪਹਾੜੀ ਰਾਜਾਂ ਦੇ ਤਰਜ਼ ਉਤੇ ਪੰਜਾਬ ਦੇ ਉਦਯੋਗਾਂ ਨੂੰ ਰਿਆਇਤਾਂ ਅਤੇ ਉਦਯੋਗਪਤੀਆਂ ਨੂੰ ਅਫਸਰਸ਼ਾਹੀ ਦੇ ਸਿਕੰਜੇ ਤੋਂ ਮੁਕਤ ਕਰਵਾਉਣ ਦੇ ਲਈ ਸਿੰਗਲ ਵਿੰਡੋ ਸਿਸਟਮ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ।

No comments:

Post a Comment