ਸਿਰਸਾ : ਡੇਰਾ ਸੱਚਾ ਸੌਦਾ ਦੇ ਸਿਆਸੀ ਵਿੰਗ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਇੱਕ ਪਾਰਟੀ ਨੂੰ ਹਮਾਇਤ ਦੇਣ ਦਾ ਫੈਸਲਾ ਅੱਜ ਵੀ ਨਾ ਹੋ ਸਕਿਆ। ਇਸ ਨੂੰ 5 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ। ਪਹਿਲਾਂ ਇਹ ਫੈਸਲਾ ਡੇਰੇ
ਦੇ ਸਿਆਸੀ ਵਿੰਗ ਨੇ 26 ਅਪ੍ਰੈਲ ਨੂੰ ਕਰਨਾ ਸੀ, ਜਿਸ ਨੂੰ ਮੁਲਤਵੀ ਕਰਕੇ 3 ਮਈ ‘ਤੇ ਪਾ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ, ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਸਿਆਸੀ ਵਿੰਗਾਂ ਦੀਆਂ ਵੱਖੋ-ਵੱਖਰੀਆਂ ਮੀਟਿੰਗਾਂ ਵੀ ਹੋਈਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਕਿਸੇ ਇੱਕ ਸਿਆਸੀ ਪਾਰਟੀ ਦੀ ਹਮਾਇਤ ਬਾਰੇ ਫੈਸਲਾ ਨਾ ਹੋ ਸਕਿਆ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਮੀਟਿੰਗ ਵਿੱਚ ਕਈ ਮੈਂਬਰਾਂ ਦਾ ਰੁਖ਼ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਸੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਫੈਸਲਾ ਗੁਪਤ ਰੱਖਿਆ ਜਾਵੇਗਾ ਅਤੇ ਬਲਾਕ ਪੱਧਰ ‘ਤੇ ਕੰਮ ਕਰਦੇ ਡੇਰੇ ਦੇ ਸ਼ਰਧਾਲੂਆਂ ਕੋਲ ਚੋਣਾਂ ਤੋਂ ਇਕ ਦਿਨ ਪਹਿਲਾਂ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਲੈਣ ਲਈ ਸਿਆਸੀ ਪਾਰਟੀਆਂ ਦੇ ਚੋਟੀ ਦੇ ਆਗੂ ਕਈ ਵਾਰ ਡੇਰਾ ਸੱਚਾ ਸੌਦਾ ਆ ਕੇ ਡੇਰਾ ਮੁਖੀ ਨਾਲ ਮੀਟਿੰਗਾਂ ਕਰ ਚੁੱਕੇ ਹਨ। ਡੇਰੇ ਦੇ ਸਿਆਸੀ ਵਿੰਗ ਦੀ ਅੱਜ ਦੀ ਮੀਟਿੰਗ ਨੂੰ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਸੀ ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਕੱਲ੍ਹ ਦੇਰ ਸ਼ਾਮ ਡੇਰਾ ਸੱਚਾ ਸੌਦਾ ਆਏ ਸਨ ਅਤੇ ਕਈ ਘੰਟੇ ਡੇਰੇ ਵਿਚ ਰਹਿ ਕੇ ਡੇਰੇ ਦੀਆਂ ਵੋਟਾਂ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਰਹੇ ਸਨ। ਡੇਰੇ ਦੇ ਸਿਆਸੀ ਵਿੰਗ ਵੱਲੋਂ 2007 ਦੌਰਾਨ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹਿਮਾਇਤ ਕੀਤੀ ਗਈ ਸੀ
No comments:
Post a Comment