ਜਲੰਧਰ : ਪਿਛਲੇ ਚਾਰ ਦਿਨਾਂ ਤੋਂ ਜਲੰਧਰ ਸਮੇਤ ਪੰਜਾਬ ਦੇ ਚਾਰ ਜਿਲਿਆਂ ਵਿਚ ਕਰਫਿਊ ਜਾਰੀ ਹੈ। ਹਾਲਾਂਕਿ ਲੁਧਿਆਣਾ ਦੇ ਜਲੰਧਰ ਬਾਈਪਾਸ ਇਲਾ
ਕੇ ਨੂੰ ਛੱਡਕੇ ਸ਼ਹਿਰ ਦੇ ਬਾਕੀ ਹਿੱਸਿਆਂ ਵਿਚੋਂ ਕਰਫਿਊ ਹਟਾ ਲਿਆ ਗਿਆ ਹੈ। ਜਲੰਧਰ, ਫਗਵਾੜਾ, ਹੁਸ਼ਿਆਰਪੁਰ ਵਿਚ ਕਰਫਿਊ ’ਚ ਕੁਝ ਕੁਝ ਸਮੇਂ ਬਾਅਦ ਢਿੱਲ ਦਿੱਤੀ ਜਾ ਰਹੀ ਹੈ। 25 ਸਾਲਾਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਰਫਿਊ ਦੀ ਸਥਿਤੀ ਵਿਚੋਂ ¦ਘਣਾ ਪੈ ਰਿਹਾ ਹੈ। ਜਲੰਧਰਵਿਚ ਹਿੰਸਾ ’ਤੇ ਉਤਾਰੂ ਭੀੜ ਨੇ ਬੁਧਵਾਰ ਨੂੰ ਅੱਤਵਾਦ ਦਾ ਪੁਤਲਾ ਫੂਕਿਆ, ਜਿਸ ਦੌਰਾਨ ਸੁਰੱਖਿਆ ਫੋਰਸ ਨੇ ਹਵਾਈ ਫਾਇਰ ਵੀ ਕੀਤੇ। ਮੰਗਲਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਸੱਤਾਧਾਰੀ ਦਲਿਤ ਆਗੂਆਂ ਨਾਲ ਗੱਲਬਾਤ ਕਰਕੇ ਸੂਬੇ ਵਿਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਓਧਰ ਵਿਆਨਾ ਵਿਚ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਹ ਹਾਲੇ ਵੀ ਜ਼ੇਰੇ ਇਲਾਜ਼ ਹਨ।
No comments:
Post a Comment