ਅਮਰੀਕਾ ਦੀ ਸਟੇਟ ਕੈਲੇਫੋਰਨੀਆ ਦੀ ਅਸੈਂਬਲੀ ਵਲੋਂ ਸਿੱਖਾਂ ਦੀ ਗਲਤ ਪਛਾਣ ਹੋਣ ਕਰਕੇ ਹੋ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਕਿਰਪਾਨ ਅਤੇ ਸਿੱਖਾਂ ਦੇ ਹੋਰ ਕਕਾਰਾਂ ਦੀ ਪਛਾਣ ਬਾਰੇ ਪੁਲਿਸ ਅਤੇ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਹੋਰ ਏਜੰਸੀਆਂ ਨੂੰ ਜਾਣਕਾਰੀ ਦੇਣ ਸਬੰਧੀ ਬਿੱਲ ਪਾਸ ਕੀਤਾ ਗਿਆ ਹੈ ਅਤੇ ਇਹ ਬਿੱਲ ਅੱਗੇ ਸੈਨੇਟ ਨੂੰ ਭੇਜ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕੈਲੇਫੋਰਨੀਆ ਦੀ ਅਸੈਂਬਲੀ ਵਲੋਂ ਅਮਰੀਕਾ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਮੁਸਲਮਾਨਾਂ ਕਾਰਨ ਸਿੱਖਾਂ ਦੇ ਹੋਏ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਬਿੱਲ ਪਾਸ ਕੀਤਾ ਗਿਆ। ਕੈਲੇਫੋਰਨੀਆ ਦੇ 59 ਅਸੈਂਬਲੀ ਮੈਂਬਰਾਂ ਨੇ ਬਿੱਲ ਦੇ ਹੱਕ ਵਿਚ ਦਸਤਖਤ ਕੀਤੇ। ਸਿੱਖਾਂ ਉੱਪਰ ਹੋਏ ਹਮਲਿਆਂ ਤੋਂ ਬਾਅਦ ਉੱਥੋਂ ਦੀਆਂ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਸੁਰੱਖਿਆ ਏਜੰਸੀਆਂ ਨੂੰ ਸਿੱਖਾਂ ਦੀ ਪਛਾਣ ਬਾਰੇ ਦੱਸਣ ਲਈ ਕਦਮ ਚੁੱਕੇ ਜਾਂਦੇ ਸਨ ਪਰ ਹੁਣ ਅਸੈਂਬਲੀ ਵਲੋਂ ਬਿਲ ਪਾਸ ਕਰਕੇ ਏਜੰਸੀਆਂ ਨੂੰ ਕਾਨੂੰਨੀ ਤੌਰ 'ਤੇ ਕਿਰਪਾਨ ਅਤੇ ਹੋਰ ਕਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਬਾਹਰਲੇ ਦੇਸ਼ ਦੀ ਸਟੇਟ ਵਲੋਂ ਅਜਿਹਾ ਬਿੱਲ ਪਾਸ ਕੀਤਾ ਗਿਆ ਹੈ। ਕੈਲੇਫੋਰਨੀਆ ਵਿਚ ਸਿੱਖਾਂ ਦੀ ਪਛਾਣ ਬਾਰੇ ਕੰਮ ਕਰਦੇ ਆ ਰਹੇ ਸਿੱਖ ਕੁਲੀਸ਼ਨ ਬੋਰਡ ਦੇ ਚੇਅਰਮੈਨ ਪ੍ਰਭਜੋਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਉਹਨਾਂ ਵਲੋਂ ਸਿੱਖਾ ਦੀ ਕਿਰਪਾਨ ਅਤੇ ਹੋਰ ਧਾਰਮਿਕ ਚਿੰਨ੍ਹਾਂ ਬਾਰੇ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਸਮੇਂ ਸਮੇਂ 'ਤੇ ਜਾਣਕਾਰੀ ਦਿੱਤੀ ਜਾਂਦੀ ਸੀ ਤਾਂ ਜੋ ਕਿਸੇ ਵੀ ਕਾਰਨ ਕਰਕੇ ਸਿੱਖਾਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸਾਰੇ ਸਿੱਖਾਂ ਨੇ ਮਿਲ ਕੇ ਇਸ ਬਿਲ ਨੂੰ ਪਾਸ ਕਰਵਾਉਣ ਲਈ ਹੰਭਲਾ ਮਾਰਿਆ ਹੈ। ਸਿੱਖਾਂ ਦੇ ਹਿੱਤਾਂ ਦੀ ਰਖਵਾਲੀ ਲਈ ਹੀ ਇਹ ਬੋਰਡ ਬਣਾਇਆ ਗਿਆ ਸੀ। ਉਹਨਾਂ ਦੱਸਿਆ ਕਿ ਅਸੈਂਬਲੀ ਵਿਚ ਅਸੈਂਬਲੀ ਮੈਂਬਰ ਵਾਰਨ ਫੁਰਤੀਨ ਨੇ ਬਿੱਲ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਬਿੱਲ ਫਰਵਰੀ 2009 ਵਿਚ ਪੇਸ਼ ਕੀਤਾ ਗਿਆ ਸੀ ਅਤੇ ਹੁਣ ਉਸ ਨੂੰ ਮਨਜੂਰੀ ਦਿੱਤੀ ਗਈ ਹੈ। ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨਵੀਨਰ ਡਾ. ਪ੍ਰਿਤਪਾਲ ਸਿੰਘ ਨੇ ਟੈਲੀਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਕੈਲੇਫੋਰਨੀਆ ਅਸੈਂਬਲੀ ਵਲੋਂ ਕੀਤਾ ਗਿਆ ਇਹ ਫੈਸਲਾ ਬਹੁਤ ਇਤਿਹਾਸਕ ਹੈ। ਉਹਨਾਂ ਕਿਹਾ ਕਿ ਅਮਰੀਕਾ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਮੁਸਲਮਾਨਾਂ ਦੇ ਭੁਲੇਖੇ ਨਾਲ ਕਈ ਸਿੱਖਾਂ ਦੀਆਂ ਜਾਨਾਂ ਗਈਆਂ ਸਨ। ਉਹਨਾਂ ਕਿਹਾ ਕਿ ਪਛਾਣ ਦੀ ਗਲਤੀ ਕਾਰਨ ਸਿੱਖਾਂ ਨੂੰ ਲੰਮਾ ਸਮਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਕਿਹਾ ਕਿ ਹੁਣ ਕਾਨੂੰਨ ਬਣਨ ਨਾਲ ਸੁਰੱਖਿਆ ਏਜੰਸੀਆਂ ਨੂੰ ਸਿੱਖਾਂ ਦੇ ਪੰਜ ਕਰਾਰਾਂ ਬਾਰੇ ਕਾਨੂੰਨੀ ਤੌਰ 'ਤੇ ਜਾਣਕਾਰੀ ਮਿਲਿਆ ਕਰੇਗੀ। ਉਹਨਾਂ ਕਿਹਾ ਕਿ ਦੂਸਰੇ ਦੇਸ਼ਾਂ ਵਿਚ ਅਜਿਹੇ ਕਾਨੂੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਿੱਖਾਂ ਦੀ ਗਲਤ ਪਛਾਣ ਨਾ ਹੋਵੇ।
Pdf Download honda xl600 transalp service repair manual download Doc PDF
-
*Link Download honda xl600 transalp service repair manual download Free
eBook Reader App PDF*
Read honda xl600 transalp service repair manual download...
3 years ago
No comments:
Post a Comment