ਜਸਟਿਸ ਹਰਫੂਲ ਸਿੰਘ ਬਰਾੜ ਨੂੰ ਗੁਰਦੁਆਰਾ ਚੋਣ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਨਿਯੁਕ
ਤੀ ਦੇ ਹੁਕਮ ਕੇਂਦਰੀ ਗ੍ਰਹਿ ਵਿਭਾਗ ਵਲੋਂ ਜਾਰੀ ਕਰ ਦਿੱਤੇ ਗਏ ਹਨ। ਜਸਟਿਸ ਬਰਾੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਹਨ। ਗੁਰਦੁਆਰਾ ਚੋਣ ਕਮਿਸ਼ਨ ਦੇ ਪਹਿਲੇ ਚੇਅਰਮੈਨ ਜਸਟਿਸ ਜੇ. ਸੀ. ਵਰਮਾ ਵਲੋਂ ਆਪਣੇ ਅਹੁਦੇ ਤੋਂ 16 ਨਵੰਬਰ ਨੂੰ ਦਿੱਤਾ ਅਸਤੀਫ਼ਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਪ੍ਰਵਾਨ ਕਰਨ ਤੋਂ ਬਾਅਦ ਜਸਟਿਸ ਹਰਫ਼ੂਲ ਸਿੰਘ ਬਰਾੜ ਨੂੰ ਨਵਾਂ ਚੇਅਰਮੈਨ ਲਾਉਣ ਦਾ ਫ਼ੈਸਲਾ ਲਿਆ ਹੈ। ਜਸਟਿਸ ਵਰਮਾ ਦੀ ਨਿਯੁਕਤੀ 'ਤੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਨ੍ਹਾਂ ਦੇ ਗੈਰ-ਸਿੱਖ ਹੋਣ ਕਰਕੇ ਇਤਰਾਜ਼ ਉਠਾਏ ਜਾ ਰਹੇ ਸਨ। ਇਤਰਾਜ਼ ਕਰਨ ਵਾਲਿਆਂ ਦਾ ਕਹਿਣਾ ਸੀ ਕਿ ਹੁਣ ਤੱਕ ਇਸ ਕਮਿਸ਼ਨ ਦਾ ਚੇਅਰਮੈਨ ਹਮੇਸ਼ਾ ਕਿਸੇ ਸਿੱਖ ਜੱਜ ਨੂੰ ਨਿਯੁਕਤ ਕੀਤਾ ਜਾਂਦਾ ਰਿਹਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਸਟਿਸ ਜੇ. ਸੀ. ਵਰਮਾ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਅਸਤੀਫ਼ਾ ਦੇਣ ਦੀ ਰਾਏ ਦਿੱਤੀ ਗਈ ਸੀ, ਤਾਂ ਜੋ ਇਸ ਮੁੱਦੇ 'ਤੇ ਚੱਲ ਰਿਹਾ ਵਿਵਾਦ ਖਤਮ ਕਰਕੇ ਗੁਰਦੁਆਰਾ ਚੋਣਾਂ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੰਜਾਬ ਸਰਕਾਰ ਵਲੋਂ ਜਸਟਿਸ ਹਰਫੂਲ ਸਿੰਘ ਦੇ ਨਾਂ ਦੀ ਸਿਫਾਰਿਸ਼ ਲਿਖਤੀ ਤੌਰ 'ਤੇ ਕੁਝ ਦਿਨ ਪਹਿਲਾਂ ਭੇਜੀ ਗਈ ਸੀ, ਜਿਸ ਨੂੰ ਕੇਂਦਰੀ ਗ੍ਰਹਿ ਵਿਭਾਗ ਵਲੋਂ ਪ੍ਰਵਾਨ ਕਰਦਿਆਂ ਉਨ੍ਹਾਂ ਦੀ ਨਿਯੁਕਤੀ ਸਬੰਧੀ ਬਾਕਾਇਦਾ ਹੁਕਮ ਜਾਰੀ ਕਰ ਦਿੱਤੇ ਗਏ।
No comments:
Post a Comment