ਮਾਮਲਾ ਹੁਣ ਸ਼ੋ੍ਮਣੀ ਗੁਰਦੁਆਰਾ ਕਮੇਟੀ ਹਵਾਲੇ
ਅੰਮ੍ਰਿਤਸਰ: ਨਾਨਕਸ਼ਾਹੀ ਕੈਲੰਡਰ ਵਿਚ ਸੋਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਿਸੇ ਸਿੱਟੇ `ਤੇ ਨਹੀਂ ਪੁੱਜ ਸਕੀ। ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵਲੋਂ ਸੋਧਾਂ ਦੇ ਮਾਮਲੇ `ਤੇ ਕੀਤੇ ਵਿਰੋਧ ਦੇ ਚਲਦਿਆਂ ਸਿੰਘ ਸਾਹਿਬਾਨ ਦੀ ਕੋਈ ਇਕ ਰਾਏ ਨਾ ਬਣ ਸਕੀ। ਬੁਧਵਾਰ ਦੀ ਬੈਠਕ ਮੌਕੇ ਸਿੰਘ ਸਾਹਿਬਾਨ ਨੇ ਇਹ ਮਾਮਲਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਵਾਲੇ ਕਰ ਦਿੱਤਾ ਹੈ।
ਕੁਝ ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ `ਤੇ ਆਧਾਰਿਤ ਦੋ-ਮੈਂਬਰੀ ਕਮੇਟੀ ਵਲੋਂ ਦਿੱਤੀ ਰਿਪੋਰਟ ਨੂੰ ਆਧਾਰ ਬਣਾ ਕੇ ਇਸ `ਤੇ ਵਿਚਾਰ ਕੀਤਾ ਗਿਆ ਅਤੇ ਸੰਗਰਾਂਦਾਂ ਅਤੇ ਗੁਰੂ ਸਾਹਿਬਾਨ ਦੇ ਗੁਰਪੁਰਬ ਬਿਕਰਮੀ ਕੈਲੰਡਰ ਅਨੁਸਾਰ ਕੀਤੇ ਜਾਣ `ਤੇ ਸਹਿਮਤੀ ਬਣਾਉਣ ਦੇ ਯਤਨ ਹੋਏ ਪਰ ਦੋ ਜਥੇਦਾਰ ਅਜਿਹਾ ਕਰਨ `ਤੇ ਸਹਿਮਤ ਨਹੀਂ ਹੋਏ। ਇਹ ਕਿਹਾ ਗਿਆ ਕਿ ਅਜਿਹਾ ਹੋਣ ਨਾਲ ਇਹ ਨਾਨਕਸ਼ਾਹੀ ਕੈਲੰਡਰ ਨਹੀਂ ਰਹੇਗਾ।
No comments:
Post a Comment