ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਣੇ ਮੇਰੇ ਦੇਸ਼ ਦੀਏ, ਫਿੱਕੀ ਪੈ ਗਈ ਚੇਹਰੇ ਦੀ ਨੁਹਾਰ .. ਨੀਂ.., ਮਿੱਢੀਆਂ ਖਿਲਾਰੀ ਫਿਰੇ, ਨੀਂ ਬੁੱਲੇ ਦੀਏ ਕਾਫ਼ੀਏ, ਕੀਹਣੇ ਤੇਰਾ ਲਾਹ ਲਿਆ ਸ਼ਿੰਗਾਰ.. ਨੀਂ....

Friday, September 24, 2010

ਯਸ਼ਵੰਤ ਸਿਨਹਾ ਦਾ ਅਸਤੀਫ਼ਾ ਪ੍ਰਵਾਨ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਯਸ਼ਵੰਤ ਸਿਨਹਾ ਦਾ ਅਸਤੀਫ਼ਾ ਪਾਰਟੀ ਪ੍ਰਧਾਨ ਨੇ ਸਵੀਕਾਰ ਕਰ ਲਿਆ ਹੈ। ਪਾਰਟੀ ਪ੍ਰਧਾਨ ਨਿਤਿਨ ਗਡਕਰੀ ਨੇ ਸਿਨਹਾ ਦਾ ਅਸਤੀਫ਼ਾ ਮਨਜ਼ੂਰ ਕਰਦਿਆਂ ਕੈਪਟਨ ਅਭਿਮਨਿਊ ਨੂੰ ਪੰਜਾਬ ਮਾਮਲਿਆਂ ਦਾ ਕਾਰਜਕਾਰੀ ਚਾਰਜ ਸੌਂਪ ਦਿੱਤਾ ਗਿਆ ਹੈ। ਯਸ਼ਵੰਤ ਸਿਨਹਾ ਨੂੰ ਬਲਬੀਰ ਪੁੰਜ ਦੀ ਥਾਂ ਭਾਜਪਾ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਸਿਨਹਾ ਨੇ ਝਾਰਖੰਡ ਵਿੱਚ ਮੁੱਖ ਮੰਤਰੀ ਦੀ ਚੋਣ ਤੋਂ ਖਫ਼ਾ ਹੋ ਕੇ ਪੰਜਾਬ ਮਾਮਲਿਆਂ ਦੀ ਜ਼ਿੰਮੇਵਾਰੀ ਤੋਂ ਅਸਤੀਫ਼ਾ ਦਿੱਤਾ ਹੈ। ਗਡਕਰੀ ਨੇ ਅਸਤੀਫ਼ਾ ਸਵੀਕਾਰ ਕਰਕੇ ਇਹ ਸੰਕੇਤ ਦਿੱਤਾ ਹੈ ਕਿ ਪਾਰਟੀ ਕਿਸੇ ਦਬਾਅ ਵਿੱਚ ਕੰਮ ਨਹੀਂ ਕਰੇਗੀ। ਸਿਨਹਾ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਾਰਟੀ ਹਾਈਕਮਾਨ ਵਲੋਂ ਪੰਜਾਬ ਦੇ ਇੰਚਾਰਜ ਲਈ ਕਿਸੇ ਮਜ਼ਬੂਤ ਨੇਤਾ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਸਹਿ-ਇੰਚਾਰਜ ਕੈਪਟਨ ਅਭਿਮਨਿਊ ਹੀ ਪੰਜਾਬ ਦਾ ਕੰਮਕਾਜ ਦੇਖਣਗੇ।

No comments:

Post a Comment